ਮਾਰੂ ਮਹਲਾ ੫ ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥ ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥ ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥
Scroll