ਮਾਰੂ ਮਹਲਾ ੫ ॥ ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥ ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥ ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥ ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥
Scroll