ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥
Scroll