ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥

Leave a Reply

Powered By Indic IME