ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
Scroll