ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥

Leave a Reply

Powered By Indic IME