ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥

Leave a Reply

Powered By Indic IME