ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
Scroll