ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥

Leave a Reply

Powered By Indic IME