ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
Scroll