ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
Scroll