ਮਾਰੂ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥ ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥ ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥ ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥

Leave a Reply

Powered By Indic IME