ਮਾਰੂ ਮਹਲਾ ੫ ॥ ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥ ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥ ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥ ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥ ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥ ਰੇ ਨਰ ਇਨ ਬਿਧਿ ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥
Scroll