ਮਾਰੂ ਮਹਲਾ ੫ ॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥ ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥ ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥ ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥ ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥ ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥
Scroll