ਮਾਰੂ ਮਹਲਾ ੫ ॥ ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥
Scroll