ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥

Leave a Reply

Powered By Indic IME