ਮਾਰੂ ਮਹਲਾ ੫ ॥ ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥ ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥ ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥ ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥ ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥
Scroll