ਮਾਰੂ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥੧॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ ਤ ਸੂਝੈ ਰੇ ॥੧॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ ਪਾਵੈ ਰਾਈ ॥ ਬਾਝੁ ਗੁਰੂ ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥ ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥੩॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥ ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥

Leave a Reply

Powered By Indic IME