ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥
Scroll