ਮਾਰੂ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥ ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥ ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥ ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥ ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥ ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥ ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥ ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥ ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥

Leave a Reply

Powered By Indic IME