ਮਾਰੂ ਮਹਲਾ ੧ ॥ ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥ ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥ ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥ ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥ ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥ ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥ ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥ ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥
Scroll