ਮਾਰੂ ਮਹਲਾ ੧ ॥ ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥ ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥ ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥ ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥ ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥ ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥ ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥ ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥ ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥
Scroll