ਮਾਰੂ ਮਹਲਾ ੧ ॥ ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥ ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥ ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥ ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥ ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥ ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥ ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥ ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥ ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥

Leave a Reply

Powered By Indic IME