ਮਾਰੂ ਮਹਲਾ ੧ ॥ ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥ ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥ ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥ ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥ ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥ ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥ ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥ ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥ ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥

Leave a Reply

Powered By Indic IME