ਮਾਰੂ ਮਹਲਾ ੧ ॥ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥ ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥ ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥ ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥

Leave a Reply

Powered By Indic IME