ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥ ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥ ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥ ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥ ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥ ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥
Scroll