ੴ ਸਤਿਗੁਰ ਪ੍ਰਸਾਦਿ ॥ ਮਾਰੂ ਕਾਫੀ ਮਹਲਾ ੧ ਘਰੁ ੨ ॥ ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥ ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥ ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥ ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥ ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥ ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥
Scroll