ਮਾਰੂ ਮਹਲਾ ੧ ॥ ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥ ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥ ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥ ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥ ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥ ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥ ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥ ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥
Scroll