ਮਾਰੂ ਮਹਲਾ ੧ ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥ ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥ ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥ ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥

Leave a Reply

Powered By Indic IME