ਮਾਰੂ ਮਹਲਾ ੫ ਘਰੁ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥ ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥ ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥੨॥ ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥ ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥ ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥੫॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥ ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥੭॥ ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥੮॥੧॥

Leave a Reply

Powered By Indic IME