ਮਾਰੂ ਮਹਲਾ ੫ ॥ ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥੧॥ ਮੇਰੇ ਮਾਨ ਕੋ ਅਸਥਾਨੁ ॥ ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥ ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥੨॥ ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥ ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥ ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥ ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥੭॥ ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥੮॥੨॥
Scroll