ਮਾਰੂ ਮਹਲਾ ੫ ॥ ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥ ਮਨ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥ ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥ ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥

Leave a Reply

Powered By Indic IME