ਮਾਰੂ ਮਹਲਾ ੫ ਘਰੁ ੮ ਅੰਜੁਲੀਆ ੴ ਸਤਿਗੁਰ ਪ੍ਰਸਾਦਿ ॥ ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥ ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥ ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥ ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ ਮੋਹ ਮਗਨ ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥ ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥ ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥ ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥
Scroll