ਮਾਰੂ ਮਹਲਾ ੫ ॥ ਬਿਰਖੈ ਹੇਠਿ ਸਭਿ ਜੰਤ ਇਕਠੇ ॥ ਇਕਿ ਤਤੇ ਇਕਿ ਬੋਲਨਿ ਮਿਠੇ ॥ ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥ ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ ਫੜਿ ਕੁਠੇ ॥ ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥ ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥ ਖੁਸਿ ਖੁਸਿ ਲੈਦਾ ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥੪॥ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥ ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥ ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥ ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥

Leave a Reply

Powered By Indic IME