ਮਾਰੂ ਮਹਲਾ ੧ ॥ ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥ ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥ ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥ ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥ ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥ ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥ ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥ ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ ॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥ ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥

Leave a Reply

Powered By Indic IME