ਮਾਰੂ ਮਹਲਾ ੧ ॥ ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥ ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥ ਤੁਝ ਹੀ ਕੀਆ ਜੰਮਣ ਮਰਣਾ ॥ ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥ ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥ ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥ ਐਥੈ ਗੋਇਲੜਾ ਦਿਨ ਚਾਰੇ ॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥ ਤਿਨ ਕਉ ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥ ਸਾਚੀ ਨਗਰੀ ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥ ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥ ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥ ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥ ਜੀਭ ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥ ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥ ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥

Leave a Reply

Powered By Indic IME