ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥ ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥ ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
Scroll