ਮਾਰੂ ਮਹਲਾ ੧ ॥ ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥ ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥ ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ ਕਰੇ ਖੁਆਰਾ ॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥ ਬੋਲਹੁ ਸਾਚੁ ਪਛਾਣਹੁ ਅੰਦਰਿ ॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥ ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥ ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥ ਗੁਰ ਕੇ ਸੇਵਕ ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥ ਆਪਿ ਤਰੈ ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥

Leave a Reply

Powered By Indic IME