ਮਾਰੂ ਮਹਲਾ ੧ ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥ ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥ ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥ ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥ ਇਕਿ ਦਰਿ ਸੇਵਹਿ ਦਰਦੁ ਵਞਾਏ ॥ ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥ ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
Scroll