ਮਾਰੂ ਮਹਲਾ ੧ ॥ ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥ ਗੁਰਮੁਖਿ ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥ ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥
Scroll