ਮਾਰੂ ਮਹਲਾ ੧ ॥ ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥ ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥
Scroll