ਮਾਰੂ ਮਹਲਾ ੧ ॥ ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥ ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥ ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥
Scroll