ਮਾਰੂ ਮਹਲਾ ੧ ਦਖਣੀ ॥ ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥ ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥੨॥ ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥ ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥ ਧਰਤਿ ਉਪਾਇ ਧਰੀ ਧਰਮ ਸਾਲਾ ॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥ ਭਾਰ ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥ ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥ ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥ ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥
Scroll