ਮਾਰੂ ਮਹਲਾ ੧ ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥ ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥ ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥

Leave a Reply

Powered By Indic IME