ਮਾਰੂ ਮਹਲਾ ੧ ॥ ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥ ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥ ਤੂ ਅੰਤਰਜਾਮੀ ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥ ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥ ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥ ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥ ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥ ਘਰੁ ਦਰੁ ਮੰਦਰੁ ਜਾਣੈ ਸੋਈ ॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥ ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥ ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥ ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥ ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥
Scroll