ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥ ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
Scroll