ਮਾਰੂ ਮਹਲਾ ੧ ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥ ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥ ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥ ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
Scroll