ਮਾਰੂ ਮਹਲਾ ੧ ॥ ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥ ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥ ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥ ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥ ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥ ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥

Leave a Reply

Powered By Indic IME