ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ਲਖ ਚਉਰਾਸੀਹ ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥ ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥ ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥ ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥ ਕਾਇਆ ਕੁਸੁਧ ਹਉਮੈ ਮਲੁ ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥ ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥ ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥ ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥ ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥

Leave a Reply

Powered By Indic IME