ਮਾਰੂ ਮਹਲਾ ੩ ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥

Leave a Reply

Powered By Indic IME